ਪੰਜਾਬ ਵਿਧਾਨ ਸਭਾ ਵਲੋਂ ਪੰਜਾਬੀ ਸਬੰਧੀ ਬਿੱਲ ਨਾ ਪਾਸ ਕਰਨਾ ਅਫ਼ਸੋਸਨਾਕ—ਪੰਜਾਬ ਜਾਗ੍ਰਿਤੀ ਮੰਚ

ਪੰਜਾਬ ਵਿਧਾਨ ਸਭਾ ਵਲੋਂ ਪੰਜਾਬੀ ਸਬੰਧੀ ਬਿੱਲ ਨਾ ਪਾਸ ਕਰਨਾ ਅਫ਼ਸੋਸਨਾਕ—ਪੰਜਾਬ ਜਾਗ੍ਰਿਤੀ ਮੰਚ

Smacharaajtak, ਜਲੰਧਰ 7 ਨਵੰਬਰ—ਪੰਜਾਬੀ ਭਾਸ਼ਾ ਨੂੰ ਸਿੱਖਿਆ, ਪ੍ਰਸ਼ਾਸਨ ਅਤੇ ਨਿਆਂ ਦੇ ਖੇਤਰ ਵਿਚ ਯੋਗ ਸਥਾਨ ਦਿਵਾਉਣ ਲਈ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਪੰਜਾਬ ਜਾਗ੍ਰਿਤੀ ਮੰਚ ਨੇ ਪੰਜਾਬ ਵਿਧਾਨ ਸਭਾ ਵਿਚ ਸਰਕਾਰੀ ਅਤੇ ਗ਼ੈਰ-ਸਰਕਾਰੀ ਬੋਰਡਾਂ ‘ਤੇ ਦੂਜੀਆਂ ਭਾਸ਼ਾਵਾਂ ਸਮੇਤ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿਚ ਜਾਣਕਾਰੀ ਲਿਖਣ ਸਬੰਧੀ ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਬਿੱਲ ਨਾ ਪਾਸ ਕਰਨ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਜਾਗ੍ਰਿਤੀ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਅਤੇ ਜਨਰਲ ਸਕੱਤਰ ਦੀਪਕ ਬਾਲੀ ਨੇ ਇਕ ਪ੍ਰੈੱਸ ਕਾਨਫ਼ਰੰਸ ਵਿਚ ਇਸ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਜੇਕਰ ਵਿਧਾਨ ਸਭਾ ਵਲੋਂ ਅਜਿਹਾ ਇਤਿਹਾਸਕ ਬਿੱਲ ਪੇਸ਼ ਕਰਕੇ ਪ੍ਰਵਾਨ ਕੀਤਾ ਜਾਂਦਾ ਤਾਂ ਵਿਧਾਨ ਸਭਾ ਦਾ 6 ਤੋਂ 7 ਨਵੰਬਰ ਤੱਕ ਹੋਇਆ ਦੋ ਦਿਨਾ ਵਿਸ਼ੇਸ਼ ਇਜਲਾਸ ਇਤਿਹਾਸਕ ਦਰਜਾ ਹਾਸਲ ਕਰ ਸਕਦਾ ਸੀ। ਪਰ ਪੰਜਾਬ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਢਿੱਲੇ ਵਤੀਰੇ ਕਾਰਨ ਵਿਧਾਨ ਸਭਾ ਇਸ ਵੱਡੀ ਪ੍ਰਾਪਤੀ ਤੋਂ ਵਾਂਝੀ ਰਹਿ ਗਈ ਹੈ। ਉਕਤ ਨੇਤਾਵਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨਾਲ ਇਸ ਸਬੰਧੀ ਰਾਬਤਾ ਕਰਕੇ ਉਨ•ਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਵਿਧਾਨ ਸਭਾ ਵਿਚ ਅਜਿਹਾ ਬਿੱਲ ਲਿਆਉਣ ਤੇ ਇਹ ਮੁੱਦਾ ਸਦਨ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ। ਇਸ ਦੇ ਬਾਵਜੂਦ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਇਸ ਮਸਲੇ ਨੂੰ ਪੂਰੀ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਨਾ ਕੋਈ ਅਜਿਹਾ ਬਿੱਲ ਪੇਸ਼ ਹੋਇਆ ਤੇ ਨਾ ਹੀ ਪਾਸ ਹੋ ਸਕਿਆ। ਫਿਰ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਅਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਵਲੋਂ ਇਹ ਮੁੱਦਾ ਉਠਾਉਣਾ ਅਤੇ ਰਾਜ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਇਸ ਸਬੰਧੀ ਭਰੋਸਾ ਦਿਵਾਉਣਾ ਪ੍ਰਸੰਸਾਯੋਗ ਹੈ। ਪਰ ਇਸ ਸਬੰਧੀ ਅਜੇ ਠੋਸ ਕਦਮ ਚੁੱਕੇ ਜਾਣੇ ਬਾਕੀ ਹਨ। ਉਕਤ ਨੇਤਾਵਾਂ ਨੇ ਕਿਹਾ ਕਿ ਭਾਵੇਂ

Click short

Leave a Reply

Your email address will not be published. Required fields are marked *